ਜਲੰਧਰ, 17 ਮਾਰਚ - ਕਮਿਊਨਿਸਟ ਪਾਰਟੀ ਮਾਰਕਸਵਾਦੀ ਪੰਜਾਬ ਦੇ ਸਕੱਤਰੇਤ ਨੇ ਅਕਾਲੀ-ਭਾਜਪਾ ਗਠਜੋੜ ਸਰਕਾਰ ਅਤੇ ਕਾਂਗਰਸ ਪਾਰਟੀ ਦੋਹਾਂ ਵਲੋਂ ਆਪਣੇ ਸੌੜੇ ਚੁਣਾਵੀ ਹਿੱਤਾਂ ਖਾਤਰ ਐਸ.ਵਾਈ.ਐਲ. ਦੇ ਮੁੱਦੇ ਨੂੰ ਭੜਕਾਊ ਰੂਪ ਦੇਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।
ਪਾਰਟੀ ਦੇ ਸੂਬਾਈ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਅੱਜ ਇੱਥੇ ਜਾਰੀ ਕੀਤੇ ਗਏ ਇਕ ਪ੍ਰੈਸ ਬਿਆਨ ਵਿਚ ਦੋਸ਼ ਲਾਇਆ ਕਿ ਪੰਜਾਬ ਦੇ ਹਿੱਤਾਂ ਨੂੰ ਅੱਖੋਂ ਪਰੋਖੇ ਕਰਕੇ ਦਰਿਆਈ ਪਾਣੀਆਂ ਦੇ ਮੁੱਦੇ ਨੂੰ ਉਲਝਾਉਣ ਲਈ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਬਾਦਲ ਦੋਵੇਂ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਕਾਂਗਰਸ ਪਾਰਟੀ ਨੇ ਆਪਣੇ ਸੌੜੇ ਸਿਆਸੀ ਹਿਤਾਂ ਦੀ ਖਾਤਰ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੋਂ ਪਹਿਲਾਂ ਕਪੂਰੀ ਵਿਖੇ ਟੱਕ ਲੁਆਕੇ ਇਸ ਨਹਿਰ ਦੀ ਖੁਦਾਈ ਸ਼ੁਰੂ ਕਰਵਾਈ ਸੀ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਬਤੌਰ ਮੁੱਖ ਮੰਤਰੀ ਹਰਿਆਣੇ ਦੀ ਦੇਵੀ ਲਾਲ ਸਰਕਾਰ ਤੋਂ ਇਸਦੀ ਉਸਾਰੀ ਲਈ 100 ਕਰੋੜ ਰੁਪਏ ਲੈ ਕੇ ਕੰਮ ਸ਼ੁਰੂ ਕਰਵਾਇਆ ਸੀ। ਚਿੰਤਾ ਦਾ ਵਿਸ਼ਾ ਇਹ ਹੈ ਕਿ ਹੁਣ ਇਹ ਦੋਵੇਂ ਹੀ ਪਾਰਟੀਆਂ, ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਦੀਆਂ ਵੋਟਾਂ ਬਟੋਰਨ ਲਈ ਇਸ ਮੁੱਦੇ ਦੀ ਘੋਰ ਦੁਰਵਰਤੋਂ ਕਰ ਰਹੀਆਂ ਹਨ ਅਤੇ ਲੋਕਾਂ ਦੇ ਜਜ਼ਬਾਤ ਭੜਕਾਅ ਰਹੀਆਂ ਹਨ। ਸਾਥੀ ਪਾਸਲਾ ਨੇ ਇਹ ਵੀ ਕਿਹਾ ਕਿ ਇਸ ਸਥਿਤੀ ਦਾ ਇਕ ਹੋਰ ਸ਼ਰਮਨਾਕ ਪੱਖ ਇਹ ਹੈ ਕਿ 'ਆਮ ਆਦਮੀ ਪਾਰਟੀ' ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਵੀ ਇਸ ਮੁੱਦੇ ਨੂੰ ਹੋਰ ਵਧੇਰੇ ਗੁੰਝਲਦਾਰ ਬਨਾਉਣ ਲਈ ਬਲਦੀ 'ਤੇ ਤੇਲ ਪਾਉਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਇਕ ਵਾਰ ਮੁੜ ਇਹ ਸਾਬਤ ਕਰ ਦਿੱਤਾ ਹੈ ਕਿ ਪੂੰਜੀਵਾਦੀ ਪਾਰਟੀਆਂ ਦੇ ਇਹ ਆਗੂ ਆਪਣੀਆਂ ਚੁਣਾਵੀ ਗਿਣਤੀਆਂ-ਮਿਣਤੀਆਂ ਲਈ ਅਤੀ ਘਿਨੌਣੇ, ਮੁਜ਼ਰਮਾਨਾ ਤੇ ਬੇਹੱਦ ਗੈਰ ਜਿੰਮੇਵਾਰ ਕੁਕਰਮਾਂ ਦੀ ਹੱਦ ਤੱਕ ਜਾ ਸਕਦੇ ਹਨ।
ਇਸ ਪਿਛੋਕੜ ਵਿਚ ਸਕੱਤਰੇਤ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੌਮਾਂਤਰੀ ਤੇ ਕੌਮੀ ਕਾਨੂੰਨਾਂ ਅਨੁਸਾਰ ਰਿਪੇਰੀਅਨ ਅਧਾਰ 'ਤੇ ਬਣਦੇ ਪਾਣੀਆਂ ਦੇ ਹੱਕ ਲਈ ਪਹਿਰਾਬਰਦਾਰੀ ਕਰਦਿਆਂ ਇਨ੍ਹਾਂ ਲੋਕ ਵਿਰੋਧੀ ਪਾਰਟੀਆਂ ਦੇ ਭਰਾਮਾਰੂ ਘਾਤਕ ਹੱਥਕੰਡਿਆਂ ਤੋਂ ਵੀ ਸੁਚੇਤ ਰਿਹਾ ਜਾਵੇ ਅਤੇ ਭਾਈਚਾਰਕ ਤੇ ਕੌਮੀ ਇਕਜੁਟਤਾ ਦੀ ਰਾਖੀ ਕੀਤੀ ਜਾਵੇ।
(ਮੰਗਤ ਰਾਮ ਪਾਸਲਾ)